File Photo

ਚੰਡੀਗੜ੍ਹ, (ਜਾਗੋ ਪੰਜਾਬ ਬਿਊਰੋ): ਨਾਭਾ ਜੇਲ੍ਹ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਭਾਰਤ ਦੀ ਕੌਮੀ ਜਾਂਚ ਅਜੈਂਸੀ ਨੇ ਅੱਜ ਅਦਾਲਤ ਵਿਚ ਪੇਸ਼ ਕਰਕੇ 5 ਦਿਨਾਂ ਦਾ ਪੁਲਿਸ ਰਿਮਾਂਡ ਲੈ ਲਿਆ ਹੈ। ਜਿਕਰਯੋਗ ਹੈ ਕਿ ਜਗਤਾਰ ਸਿੰਘ ਨੂੰ ਪੰਜਾਬ ਵਿਚ ਹੋਏ ਕੁਝ ਸਿਆਸੀ ਕਤਲਾਂ ਨਾਲ ਸਬੰਧਿਤ ਕੇਸਾਂ ਵਿਚ ਨਾਮਜ਼ਦ ਕੀਤਾ ਗਿਆ ਹੈ।

ਕੌਮੀ ਜਾਂਚ ਅਜੈਂਸੀ ਨੇ ਬੜੇ ਹੀ ਗੁਪਤ ਤਰੀਕੇ ਨਾਲ ਜਗਤਾਰ ਸਿੰਘ ਨੂੰ ਨਾਭਾ ਜੇਲ੍ਹ ਤੋਂ ਲਿਆ ਕੇ ਵਧੀਕ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਵਿਚ ਪੇਸ਼ ਕੀਤਾ। ਜੱਜ ਨੇ ਜਗਤਾਰ ਸਿੰਘ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਾਰਵਾਈ ਦੌਰਾਨ ਜਗਤਾਰ ਸਿੰਘ ਜੱਗੀ ਵਲੋਂ ਕਿਸੇ ਵਕੀਲ ਨੂੰ ਪੱਖ ਰੱਖਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ। ਜਗਤਾਰ ਸਿੰਘ ਜੱਗੀ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਐਨ.ਆਈ.ਏ ਨੇ ਉਹਨਾਂ ਦੀ ਬਿਨ੍ਹਾਂ ਜਾਣਕਾਰੀ ਤੋਂ ਇਹ ਰਿਮਾਂਡ ਲਿਆ ਹੈ।

NO COMMENTS